ਸ੍ਰੀ ਅਨੰਦਪੁਰ ਸਾਹਿਬ: ਲੋਕ ਇਨਸਾਫ਼ ਪਾਰਟੀ ਨੇ ਧਰਮਸੋਤ ਦਾ ਫੂਕਿਆ ਪੁਤਲਾ - scholarship scam
ਸ੍ਰੀ ਅਨੰਦਪੁਰ ਸਾਹਿਬ: ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਵਜੀਫਾ ਸਕੀਮ 'ਚ ਹੋਏ ਵੱਡੇ ਘੁਟਾਲੇ 'ਚ ਘਿਰੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਵੱਖ-ਵੱਖ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਨੂਰਪੁਰ ਬੇਦੀ 'ਚ ਵੀ ਲੋਕ ਇਨਸਾਫ਼ ਪਾਰਟੀ ਵੱਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਚੌਕ 'ਤੇ ਪ੍ਰਦਰਸ਼ਨ ਕੀਤਾ ਗਿਆ। ਲੋਕ ਇਨਸਾਫ ਪਾਰਟੀ ਦੇ ਹਲਕਾ ਰੋਪੜ ਦੇ ਇੰਚਾਰਜ ਗੁਰਮੀਤ ਗੋਗੀ ਟੇਡੇਵਾਲ ਨੇ ਕਿਹਾ ਕਿ ਮੰਤਰੀ ਧਰਮਸੋਤ ਨੇ ਜੋ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਧਰਮਸੋਤ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਬਰਖ਼ਾਸਤ ਕੀਤਾ ਜਾਵੇ।