ਹੁਸ਼ਿਆਰਪੁਰ 'ਚ ਲੋਕ ਇਨਸਾਫ਼ ਪਾਰਟੀ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਗਿਆ ਪੁਤਲਾ - lok insaaf party protest against sadhu singh dharamsot
ਹੁਸ਼ਿਆਰਪੁਰ: ਸਥਾਨਕ ਸ਼ਹਿਰ ਵਿੱਚ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਚਾਹੇ ਅਕਾਲੀ ਦਲ ਦੀ ਹੋਵੇ ਜਾਂ ਫਿਰ ਕਾਂਗਰਸ ਦੀ ਇਨ੍ਹਾਂ ਦੋਹਾਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਰਕਾਰ ਵੱਲੋਂ ਸਿਰਫ਼ ਆਮ ਲੋਕਾਂ ਨੂੰ ਹੀ ਲੁੱਟਿਆ ਜਾਂਦਾ ਸੀ ਪਰ ਹੁਣ ਸਰਕਾਰਾਂ ਵੱਲੋਂ ਵਿਦਿਆਰਥੀਆਂ ਦੇ ਹੱਕਾਂ 'ਤੇ ਵੀ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕੀ ਬਹੁਤ ਹੀ ਸ਼ਰਮਨਾਕ ਹੈ।