Lockdown Effect: GYM ਮਾਲਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - Punjab government
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਕਾਰਨ ਲੱਗੇ ਲੌਕਡਾਊਨ (Lockdown) ਦੌਰਾਨ ਪਿਛਲੇ 8 ਮਹੀਨੇ ਤੋਂ ਜਿਮ ਬੰਦ ਪਏ ਹਨ ਜਿਸ ਕਾਰਨ ਜਿਮ ਮਾਲਕਾਂ (GYM owners) ਤੇ ਜਿਮ ਪ੍ਰੇਮੀਆਂ ’ਚ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਸਾਹਮਣੇ ਜਿਮ ਮਾਲਕਾਂ (GYM owners) ਵੱਲੋਂ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਿਮ ਮਾਲਕਾਂ (GYM owners) ਨੇ ਕਿਹਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੂੰ 2 ਤੋਂ 3 ਵਜੇ ਦਾ ਸਮਾਂ ਦਿੱਤਾ ਜਾਂਦਾ ਹੈ ਉਸੇ ਤਰ੍ਹਾਂ ਜਿਮਾਂ ਦਾ ਵੀ ਸਮਾਂ ਨਿਰਧਾਰਤ ਕਰਕੇ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਹਨਾਂ ਨੇ ਕਿਹਾ ਕਿ ਜਿਮ ਬੰਦ ਹੋਣ ਕਾਰਨ ਉਹਨਾਂ ਦੇ ਘਰ ਦਾ ਗੁਜਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ ਤੇ ਉਹ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ।