ਲੁਧਿਆਣਾ ਬਲਾਸਟ: ਬੰਬ ਨਿਰੋਧਕ ਟੀਮ ਤੇ ਫੋਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ - ਲੁਧਿਆਣਾ ਅਦਾਲਤ 'ਚ ਵੱਡਾ ਧਮਾਕਾ
ਲੁਧਿਆਣਾ: ਸ਼ਹਿਰ ਦੇ ਕੋਰਟ ਕੰਪਲੈਕਸ 'ਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਇੱਕ ਜ਼ਖਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਰਿਕਾਰਡ ਰੂਮ ਨੇੜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਚੰਡੀਗੜ੍ਹ ਤੋਂ ਬੰਬ ਨਿਰੋਧਕ ਟੀਮ ਅਤੇ ਫੋਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ।