ਪੰਜਾਬ

punjab

ETV Bharat / videos

Ludhiana Blast: ਹਾਈ ਅਲਰਟ ’ਤੇ ਪੂਰਾ ਪੰਜਾਬ- ਰੰਧਾਵਾ - ਹਾਈ ਅਲਰਟ ’ਤੇ ਪੂਰਾ ਪੰਜਾਬ

By

Published : Dec 23, 2021, 4:56 PM IST

ਲੁਧਿਆਣਾ: ਸ਼ਹਿਰ ਦੇ ਕੋਰਟ ਕੰਪਲੈਕਸ ਚ ਬਲਾਸਟ ਹੋਣ ਨਾਲ ਪੂਰੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 5 ਲੋਕ ਜ਼ਖਮੀ ਹੋ ਗਏ ਹਨ। ਦੂਜੇ ਪਾਸੇ ਘਟਨਾ ਸਥਾਨ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਇਜਾ ਲਿਆ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਘਟਨਾ ਦੀ ਜਾਂਚ ਦੇ ਲਈ ਫੋਰੈਂਸਿਕ ਟੀਮ ਪਹੁੰਚ ਗਈ ਹੈ। ਸਾਡਾ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਨੂੰ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਪੂਰਾ ਸੂਬਾ ਹਾਈ ਅਲਰਟ 'ਤੇ ਹੈ।

ABOUT THE AUTHOR

...view details