ਮੈਨੇਜਰ ਨੇ ਗੁਰਦੁਆਰਾ ਮੰਜੀ ਸਾਹਿਬ ’ਚ ਬੇਅਦਬੀ ਦੇ ਮਾਮਲੇ ਨੂੰ ਨਕਾਰਿਆ, ਕਿਹਾ... - ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਅਫਵਾਹ
ਲੁਧਿਆਣਾ: ਜ਼ਿਲ੍ਹੇ ਦੇ ਗੁਰਦੁਆਰਾ ਮੰਜੀ ਸਾਹਿਬ ਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਅਫਵਾਹ ਨਾਲ ਪੁਲਿਸ ਨੂੰ ਭਾਜੜਾਂ ਪੈ ਗਈਆਂ। ਅਫਵਾਹ ਮੁਤਾਬਿਕ ਇੱਕ ਮਹਿਲਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਨਿਹੰਗ ਸਿੰਘ ਵੱਲੋਂ ਉਸ ਤੇ ਹਮਲਾ ਕੀਤਾ ਗਿਆ। ਪਰ ਗੁਰਦੁਆਰਾ ਸਾਹਿਬੇ ਦੇ ਮੈਨੇਜਰ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਨਕਾਰ ਦਿੱਤਾ ਹੈ। ਗੁਰਦੁਆਰਾ ਦੇ ਮੈਨੇਜਰ ਮਹਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਬੇਅਦਬੀ ਵਰਗੀ ਕੋਈ ਘਟਨਾ ਨਾ ਵਾਪਰੀ ਅਤੇ ਨਾ ਹੀ ਬੇਅਦਬੀ ਦੀ ਕੋਸ਼ਿਸ਼ ਹੋਈ ਹੈ। ਮਾਮੂਲੀ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਨਿਹੰਗ ਸਿੰਘ ਨੇ ਗੁਰਦੁਆਰਾ ਸਾਹਿਬ ਆ ਕੇ ਮੁਆਫ਼ੀ ਵੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਬੀਬੀ ਦੀ ਹਾਲਤ ਵੀ ਬਿਲਕੁਲ ਠੀਕ ਹੈ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪੁਲਿਸ ਸ਼ਿਕਾਇਤ ਨਹੀਂ ਕਰਵਾਈ ਗਈ ਬਲਕਿ ਦੋਵਾਂ ਧਿਰਾਂ ’ਚ ਰਾਜ਼ੀਨਾਮਾ ਕਰਵਾ ਲਿਆ ਗਿਆ ਹੈ।