ਬਿਕਰਮ ਮਜੀਠੀਆ ਪਹੁੰਚੇ ਪਾਇਲਟ 'ਚ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ - ਮੋਗਾ ਬਾਈਪਾਸ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗੱਡੀ ਮੋਗਾ ਬਾਈਪਾਸ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ਕਾਰਨ ਇਕ ਸੁਰੱਖਿਆ ਮੁਲਾਜ਼ਮ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ DMC ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਹਾਦਸੇ ‘ਚ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਹੋਰ ਵੀ ਆਗੂ ਮੌਜੂਦ ਸਨ। ਦੱਸਣਯੋਗ ਹੈ ਕਿ ਮਜੀਠੀਆ ਦੇ ਕਾਫਲੇ ਦੀ ਪਾਇਲਟ ਇਨੋਵਾ ਗੱਡੀ ਇਕ ਟਰੱਕ ਨਾਲ ਟਕਰਾ ਗਈ ਸੀ। ਜਿਸ ‘ਚ ਬਿਕਰਮ ਮਜੀਠੀਆ ਦੇ ਇਕ ਸੁਰੱਖਿਆ ਮੁਲਾਜ਼ਮ ਗੁੱਡੂ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ ਹਨ। ਉਥੇ ਹੀ ਬਿਕਰਮ ਮਜੀਠੀਆ ਵਾਲ-ਵਾਲ ਬਚ ਗਏ।