ਮਨੀਮਾਜਰਾ ਪੁਲਿਸ ਨੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਕੀਤਾ ਫਲੈਗ ਮਾਰਚ
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦਾ ਸਕੰਟ ਦਿਨੋਂ ਦਿਨ ਵੱਧ ਰਿਹਾ ਹੈ। ਇਸੇ ਦੌਰਾਨ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਅਤੇ ਜਾਗਰੂਕ ਕਰਨ ਲਈ ਪੁਲਿਸ ਵੀ ਦਿਨ ਰਾਤ ਕੰਮ ਕਰ ਰਹੀ ਹੈ। ਥਾਣਾ ਮਨੀਮਾਜਰਾ ਦੀ ਪੁਲਿਸ ਰੋਜ਼ਾਨਾ ਇਲਾਕੇ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਦੀ ਹੈ। ਇਸ ਬਾਰੇ ਥਾਣਾ ਮਨੀਮਾਜਰਾ ਦੇ ਮੁਖੀ ਨੀਰਜ ਸਰਨਾ ਨੇ ਕਿਹਾ ਲੋਕਾਂ ਨੂੰ ਜਾਗਰੂਕਰ ਕੀਤਾ ਜਾਂਦਾ ਹੈ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨੇ ਵਾਲੇ ਲੋਕਾਂ 'ਤੇ ਕਾਰਵਾਈ ਵੀ ਕੀਤੀ ਜਾਂਦੀ ਹੈ।