ਮਨੋਰੰਜਨ ਕਾਲੀਆ ਨੇ ਰਾਸ਼ਨ ਚੋਰੀ ਮਾਮਲੇ ਦੀ ਜਾਂਚ ਦੀ ਕੀਤੀ ਮੰਗ - Manoranjan Kalia
ਜਲੰਧਰ: ਬੀਤੇ ਦਿਨੀਂ ਜਲੰਧਰ ਦੇ ਇੱਕ ਨਿੱਜੀ ਹੋਟਲ ਵਿੱਚ ਸਰਕਾਰੀ ਰਾਸ਼ਨ ਮਿਲਣ ਦਾ ਮੁੱਦਾ ਭੱਖਿਆ ਹੋਇਆ ਹੈ। ਇਸ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਸ਼ਨ ਚੋਰੀ ਦੇ ਮਮਾਲੇ ਵਿੱਚ ਕਾਂਗਰਸੀ ਆਗੂ ਰੰਗੇ ਹੱਥੀ ਫੜ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਇਸ ਘੁਟਾਲੇ ਵਿੱਚ ਇਨਸਾਫ਼ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।