ਮੀਂਹ ਨੇ ਮਚਾਈ ਤਬਾਹੀ, ਕਈ ਪਿੰਡਾਂ ’ਚ ਬਣੇ ਹੜ੍ਹਾਂ ਵਰਗੇ ਹਾਲਾਤ - paddy damaged due to rains
ਬਠਿੰਡਾ: ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਣ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਈ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਪਏ ਹਨ। ਮੀਂਹ ਕਾਰਣ ਕਿਸਾਨਾਂ ਦੀ ਸੈਂਕੜੇ ਏਕੜ ਨਰਮੇ ਅਤੇ ਝੋਨੇ ਦੀ ਫਸਲ ਖਰਾਬ ਹੋ ਗਈ ਹੈ। ਉੱਥੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਘਰ ਵੀ ਨੁਕਸਾਨੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਨੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਨੁਕਸਾਨ ਦਾ ਜਾਇਜਾ ਲੈ ਕੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਵੀ ਕੀਤੀ। ਸਾਬਕਾ ਵਿਧਾਇਕ ਸਿੱਧੂ ਸਭ ਤੋਂ ਪਹਿਲਾਂ ਪਿੰਡ ਜਗਾ ਰਾਮ ਤੀਰਥ ਵਿਖੇ ਗਏ ਜਿੱਥੇ ਕਰੀਬ 250 ਏਕੜ ਨਰਮੇ ਅਤੇ ਝੋਨੇ ਦੀ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਗਈ ਹੈ ਅਤੇ ਵੱਡੀ ਗਿਣਤੀ ਘਰ ਨੁਕਸਾਨੇ ਗਏ ਹਨ।