ਲੁਧਿਆਣਾ ਦੇ ਵਿੱਚ ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ - Marital women death
ਲੁਧਿਆਣਾ: ਲੁਧਿਆਣਾ ਦੇ ਅਗਰਨਗਰ ਦੀ ਰਹਿਣ ਵਾਲੀ ਮਾਨਵੀ ਗੁਪਤਾ ਜਿਸ ਦਾ ਵਿਆਹ 6 ਸਾਲ ਪਹਿਲਾਂ ਪ੍ਰੇਮ ਨਗਰ 'ਚ ਹੋਇਆ ਸੀ। ਮਾਨਵੀ ਗੁਪਤਾ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਉਸ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਉਸ ਦੇ ਸਹੁਰਾ ਪਰਿਵਾਰ 'ਤੇ ਉਸ ਨੂੰ ਬੀਤੇ ਕਈ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਵੀ ਇਸ ਮਾਮਲੇ ਨੂੰ ਖੁਦਕੁਸ਼ੀ ਦੇ ਰੂਪ 'ਚ ਦੇਖ ਰਹੀ ਹੈ, ਜਦਕਿ ਉਸਦੇ ਪੇਕੇ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਨੂੰ ਮਾਰਿਆ ਗਿਆ ਹੈ। ਉਧਰ ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ, ਜਿਸ ਤੋਂ ਬਾਅਦ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।