ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ - ਅਖੰਡ ਪਾਠ ਸਾਹਿਬ
ਤਲਵੰਡੀ ਸਾਬੋ: ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸਮੁੱਚੇ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਸਮਾਗਮ ਹੋਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਮਾਗਮ 'ਚ ਸ਼ਮੂਲੀਅਤ ਕੀਤੀ ਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਵਿਰਤਾਂਤ ਤੋਂ ਜਾਣੂ ਕਰਵਾਇਆ।