ਕਿਸਾਨਾਂ ਖਿਲਾਫ਼ ਗਲ਼ਤ ਬਿਆਨਬਾਜ਼ੀ ਕਰਨ ਵਾਲੇ ਰਹਿਣ ਸਾਵਧਾਨ: ਮੀਤ ਹੇਅਰ - ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ
ਚੰਡੀਗੜ੍ਹ: ਖੇਤੀ ਕਾਨੂੰਨਾਂ ਸਬੰਧੀ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਦੇਸ਼ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਹ ਖੇਤੀ ਕਾਨੂੰਨ ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਬਰਬਾਦ ਕਰਨ ਵਾਲੇ ਹਨ। ਇਸ ਦੇ ਨਾਲ ਹੀ ਸਿਆਸੀ ਲੀਡਰਾਂ ਤੇ ਹੋਰਨਾਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ 'ਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਆਮ ਅਦਮੀ ਪਾਰਟੀ ਪੰਜਾਬ ਨੇ ਸਖ਼ਤ ਨੋਟਿਸ ਲਿਆ ਹੈ। ਅੰਦੋਲਨ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਗਲਤ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।