ਪਠਾਨਕੋਟ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਨੇ ਕਲੋਨਾਈਜ਼ਰਾਂ ਨਾਲ ਕੀਤੀ ਮੀਟਿੰਗ - Pathankot Municipal Corporation
ਪਠਾਨਕੋਟ: ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਵੱਲੋਂ ਕਲੋਨਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਐਡੀਸ਼ਨਲ ਕਮਿਸ਼ਨਰ ਨੇ ਕਲੋਨਾਈਜ਼ਰਾਂ ਨੂੰ ਕਿਹਾ ਕਿ ਜਿਹੜੀਆਂ ਕਲੋਨੀਆਂ ਕੱਟੀਆਂ ਜਾ ਰਹੀਆਂ ਹਨ, ਉਨ੍ਹਾਂ ਕਲੋਨੀਆਂ ਦੇ ਵਿੱਚ ਸੀਵਰੇਜ ਅਤੇ ਪਾਣੀ ਦੀ ਵਿਵਸਥਾ ਹੋਣੀ ਬਹੁਤ ਜ਼ਰੂਰੀ ਹੈ । ਜੋ ਸਰਕਾਰ ਦੀਆਂ ਹਦਾਇਤਾਂ ਤੋਂ ਬਿਨਾਂ ਹੀ ਕਲੋਨੀਆਂ ਕੱਟੀਆਂ ਗਈਆਂ ਹਨ, ਉਨ੍ਹਾਂ ਵਿੱਚ ਜਲਦ ਤੋਂ ਜਲਦ ਸਾਰੀਆਂ ਲੋੜੀਦੀਂਆਂ ਵਿਵਸਥਾਵਾਂ ਪੂਰੀਆਂ ਕਰ ਦਿੱਤੀਆਂ ਜਾਣ ਅਤੇ ਜੇਕਰ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਤਾਂ ਕਲੋਨਾਈਜ਼ਰਾਂ ਉੱਪਰ ਕਾਰਵਾਈ ਕੀਤੀ ਜਾਵੇਗੀ। ਐਡੀਸ਼ਨਲ ਕਮਿਸ਼ਨਰ ਨੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਵੀ ਅਪੀਲ ਕੀਤੀ ਹੈ।