ਕੋਵਿਡ-19: ਬਠਿੰਡਾ ਪੁਲਿਸ ਵੱਲੋਂ ਕੀਤੀ ਗਈ ਚੌਕਸੀ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਨੇ ਸਾਰੇ ਸੰਸਾਰ ਵਿੱਚ ਦਹਿਸ਼ਤ ਫੈਲਾਈ ਹੋਈ ਹੈ। ਉੱਥੇ ਹੀ ਕੋਰੋਨਾ ਦੇ ਡਰ ਤੋਂ ਚੌਕਸੀ ਵਰਤਦੇ ਹੋਏ ਪੰਜਾਬ ਸਰਕਾਰ ਵੱਲੋਂ ਸਾਰੇ ਮਾਲ, ਕਲੱਬ, ਸਕੂਲ, ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਠਿੰਡਾ ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਅਫ਼ਵਾਹਾਂ ਉਡਾਉਣ ਵਾਲਿਆਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਪੂਰੀ ਚੌਕਸੀ ਵਰਤਣ ਲਈ ਕਿਹਾ।