ਵਿਧਾਇਕ ਬਲਵਿੰਦਰ ਸਿੰਘ ਨੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ - MLA Balwinder Singh Dhaliwal
ਕਪੂਰਥਲਾ: ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਨਗਰ ਨਿਗਮ ਦੀ ਸਫ਼ਾਈ ਕਰਮਚਾਰੀਆਂ ਦਾ ਪੂਰੇ ਤਨਦੇਹੀ ਨਾਲ ਸਨਮਾਨ ਕੀਤਾ। ਵਿਧਾਇਕ ਤੇ ਹੋਰ ਸਾਥੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਹਾਰ ਪਾ ਕੇ ਫੁੱਲਾਂ ਦੀ ਬਰਖਾ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੂਰੇ ਦੇਸ਼ ਨਹੀਂ ਸਗੋਂ ਸੰਸਾਰ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਫੈਲਿਆ ਹੈ ਜਿਸ ਕਰਕੇ ਕਈ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਉਨ੍ਹਾਂ ਫਗਵਾੜਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੋਰੋਨਾ ਦੇ ਇਸ ਕਠੋਰ ਦੌਰ ਵਿੱਚ ਹੀ ਆਪਣੇ ਸ਼ਹਿਰ ਫਗਵਾੜਾ ਨੂੰ ਸਾਫ਼ ਸੁਥਰਾ ਰੱਖਣ ਦੇ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਅਤੇ ਆਪਣੀ ਡਿਊਟੀ ਦਾ ਪੂਰਾ ਧਿਆਨ ਰੱਖਦੇ ਹੋਏ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਸਫ਼ਾਈ ਪੱਖੋਂ ਪੂਰੀ ਰਾਹਤ ਦਿੱਤੀ ਹੈ।