ਖੇਤੀ ਕਾਨੂੰਨਾਂ ਖਿਲਾਫ ਬਿੱਲ ਪਾਸ ਕਰਨ 'ਤੇ ਕਾਂਗਰਸ ਵਿਧਾਇਕ ਬੋਲਿਆ 'ਅਸੀ ਆਪਣਾ ਕੰਮ ਕਰ ਦਿੱਤਾ' - ਵਿਧਾਨ ਸਭਾ ਸੈਸ਼ਨ ਪੰਜਾਬ
ਚੰਡੀਗੜ੍ਹ: ਕੇਂਦਰ ਵੱਲੋਂ ਲਿਆਂਦੇ 3 ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ 'ਚ ਬਿੱਲ ਪਾਸ ਕਰ ਦਿੱਤੇ ਹਨ। ਜਿਸ ਤੋਂ ਬਾਅਦ ਕਾਂਗਰਸ ਵਿਧਾਇਕ ਗੁਰਕੀਰਤ ਕੋਟਲੀ ਨੇ ਕਿਹਾ ਕਿ 'ਲੋਕਾਂ ਵੱਲੋਂ ਮਿਲੀ ਸੰਵਿਧਾਨਿਕ ਸ਼ਕਤੀ ਨੂੰ ਵਰਤ ਅਸੀ ਆਪਣਾ ਫਰਜ਼ ਨਿਭਾ ਦਿੱਤਾ ਹੈ'। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰਪਤੀ ਅਤੇ ਰਾਜਪਾਲ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਇਨ੍ਹਾਂ ਬਿੱਲਾਂ 'ਤੇ ਮੋਹਰ ਲਾਉਣ ਦੀ ਬੇਨਤੀ ਕੀਤੀ।