ਦੋਹਰੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨ- ਕੁਲਤਾਰ ਸੰਧਵਾ - ਆਮ ਆਦਮੀ ਪਾਰਟੀ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਨੂੰ ਕਿਸਾਨੀ ਮੁੱਦਿਆ ਸਬੰਧੀ ਅਪੀਲ ਕੀਤੀ। ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਦੋਹਰੀ ਮਾਰ ਝੱਲ ਰਿਹਾ ਹੈ। ਪਹਿਲਾਂ ਤਾਂ ਕੇਂਦਰ ਸਰਕਾਰ ’ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਕਾਰਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀ ਸੁਣ ਨਹੀਂ ਰਹੀ ਹੈ। ਦੂਜੇ ਪਾਸੇ ਸੂਬੇ ’ਚ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫਸਲ ਖਰਾਬ ਹੋ ਰਹੀ ਹੈ। ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ।ਸੂਬੇ ਦੇ ਕਿਸਾਨ ਵੀ ਪੰਜਾਬ ਸਰਕਾਰ ਦੇ ਆਸਰੇ ਬੈਠੇ ਹੋਏ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀ ਵੀ ਮਦਦ ਕਰਨ।