ਮੋਗਾ ਦੇ ਕਾਂਗਰਸ ਵਿਧਾਇਕ ਡਾ. ਹਰਜੋਤ ਕਮਲ ਕਿਸਾਨਾਂ ਦੇ ਧਰਨੇ 'ਚ ਹੋਏ ਸ਼ਾਮਲ - moga farmers protest
ਮੋਗਾ: ਖੇਤੀ ਬਿੱਲਾਂ ਦੇ ਵਿਰੋਧ 'ਚ ਮੋਗਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਪਹੁੰਚੇ। ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉੱਥੇ ਉਨ੍ਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਕਿਸਾਨ ਭਰਾਵਾਂ ਨਾਲ ਖੜ੍ਹੇ ਹਨ, ਜਦ ਤੱਕ ਕਿ ਖੇਤੀ ਬਿੱਲ ਰੱਦ ਨਹੀਂ ਕੀਤੇ ਜਾਂਦੇ।