ਸੀਵਰੇਜ ਦੀ ਸਮੱਸਿਆ ਤੋਂ ਦੁਖੀ ਮੁਹੱਲਾ ਵਾਸੀਆਂ ਨੇ ਲਾਇਆ ਜਾਮ - sdo
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਮੁਹੱਲਾ ਗਾਂਧੀ ਨਗਰ ਦੇ ਵਾਸੀਆਂ ਨੇ ਗਲੀ ਵਿੱਚ ਖੜ੍ਹੇ ਸੀਵਰੇਜ ਦੇ ਪਾਣੀ ਤੋਂ ਤੰਗ ਆ ਕੇ ਮਸੀਤ ਚੌਂਕ ਵਿੱਚ ਧਰਨਾ ਲਗਾ ਆਵਾਜਾਈ ਠੱਪ ਕਰ ਦਿੱਤੀ । ਇਸ ਮੌਕੇ ਧਰਨਾਕਾਰੀਆਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਮਹੁੱਲੇ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੈ ਪਰ ਬਾਰ ਬਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਸਾਡੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ । ਮੌਕੇ 'ਤੇ ਪਹੁੰਚੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਸ.ਡੀ.ਓ. ਨਰਿੰਦਰ ਸਿੰਘ ਨੇ ਕਿਹਾ ਕਿ ਕੁਝ ਤਕਨੀਕੀ ਦਿੱਕਤਾਂ ਦੇ ਕਾਰਨ ਇਸ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਪਰ ਹੁਣ ਮਸ਼ੀਨ ਆ ਚੁੱਕੀ ਹੈ ਅਗਲੇ ਹਫਤੇ ਤੱਕ ਇਸ ਸਮੱਸਿਆ ਨੂੰ ਹੱਲ ਕਰ ਦਿੱਤਾ ਜਾਵੇਗਾ ।