ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਕੇ ਮੋਹਾਲੀ ਪ੍ਰਸ਼ਾਸਨ ਨੇ ਕੀਤੀ ਸਖਤੀ - ਮੋਹਾਲੀ ਪ੍ਰਸ਼ਾਸਨ
ਮੋਹਾਲੀ: ਕੋਰੋਨਾ ਜੇ ਵਧਦਿਆਂ ਮਾਮਲਿਆਂ ਨੂੰ ਦੇਖਦੇ ਮੋਹਾਲੀ ਪ੍ਰਸ਼ਾਸਨ ਨੇ ਵੀ ਸਖਤਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ’ਚ ਗਸ਼ਤ ਕਰ ਚੈਕਿੰਗ ਕੀਤੀ ਗਈ ਤੇ ਭੀੜਭਾੜ ਵਾਲੇ ਇਲਾਕਿਆਂ ’ਚ ਲੋਕਾਂ ਨੂੰ ਸਖਤ ਚਿਤਾਵਨੀ ਦਿੱਤੀ ਗਈ। ਉਥੇ ਹੀ ਪ੍ਰਸ਼ਾਸਨ ਨੇ ਸਖਤਾਈ ਕਰਦੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਪ੍ਰਸ਼ਾਸਨ ਨੇ ਕਿਹਾ ਕਿ ਵਿਆਹ ਸ਼ਾਦੀਆਂ ’ਚ ਵੀ ਸਿਰਫ 20 ਲੋਕਾਂ ਨੂੰ ਹੀ ਇਜਾਜ਼ਤ ਹੈ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਥ ਦੇਣ ਦੀ ਵੀ ਅਪੀਲ ਕੀਤੀ ਹੈ।