ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੰਘਾਂ ਨੇ ਕੱਢਿਆ ਮਹੱਲਾ - ਸਤਿਗੁਰ ਦੇ ਨਾਮ
ਤਲਵੰਡੀ ਸਾਬੋ: ਵਿਸਾਖੀ ਦੇ ਦਿਹਾੜੇ ਤੋਂ ਬਾਅਦ ਸਮੁੱਚੀਆਂ ਨਿਹੰਗ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁਹੱਲਿਆ ਕੱਢਿਆ ਗਿਆ। ਇਹ ਮਹੱਲਾ ਗੁਰਦੁਆਰਾ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੁੰਦੇ ਹੋਏ ਗੁਰਦੁਆਰਾ ਜੰਡਸਰ ਨੇੜੇ ਨਿਹੰਗ ਜਥੇਬੰਦੀਆਂ ਵੱਲੋਂ ਘੋੜ ਸਵਾਰੀ ਦੇ ਕਰਤੱਬ ਦਿਖਾਉਣ ਉਪਰੰਤ ਸਮਾਪਤ ਕੀਤਾ ਗਿਆ। ਇਸ ਮੌਕੇ ਬਾਬਾ ਬਲਵੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਬਾਣੀ ਅਤੇ ਬਾਣੇ ਵਿੱਚ ਰਹਿ ਕੇ ਸਤਿਗੁਰ ਦੇ ਨਾਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਗੁਰੂ ਸਾਹਿਬ ਦੇ ਦਿੱਤੇ ਹੋਏ ਆਦੇਸ਼ ਅਨੁਸਾਰ ਕੰਮ ਕਰਨ।