ਅੰਮ੍ਰਿਤਸਰ ਦੇ ਉਦਯੋਗਿਕ ਖੇਤਰ 'ਚ ਬੱਚਿਆਂ ਨੂੰ ਵੱਡ ਰਿਹਾ ਹੈ ਬਾਂਦਰ, ਲੋਕ ਪ੍ਰੇਸ਼ਾਨ - Monkey bites children
ਅੰਮ੍ਰਿਤਸਰ: ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਇੱਕ ਬਾਂਦਰ ਨੇ ਦਹਿਸ਼ਤ ਦਾ ਮਹੌਲ ਪੈਦਾ ਕੀਤਾ ਹੋਇਆ ਹੈ। ਇਸ ਬਾਂਦਰ ਨੇ ਇਲਾਕੇ ਵਿੱਚ ਰਹਿੰਦੇ ਕਈ ਬੱਚਿਆਂ ਨੂੰ ਵੱਡਿਆ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਹੌਲ ਹੈ। ਪੁਲਿਸ ਨੂੰ ਦੱਸਣ ਦੇ ਬਾਵਜੂਦ ਵੀ ਇਸ ਬਾਂਦਰ ਨੂੰ ਕਾਬੂ ਕਰਨ ਲਈ ਕੋਈ ਕਾਰਵਈ ਨਹੀਂ ਹੋਈ ਹੈ। ਇਸ ਬਾਰੇ ਥਾਣਾ ਮਕਬੂਲਪੁਰਾ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਲਿਖਿਆ ਗਿਆ ਅਤੇ ਉਨ੍ਹਾਂ ਨੇ ਬਾਂਦਰ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ।