ਪੰਜਾਬ

punjab

ETV Bharat / videos

ਗੜ੍ਹਸ਼ੰਕਰ ਸਿਵਲ ਹਸਪਤਾਲ ’ਚ ਕੋਰੋਨਾ ਵੈਕਸੀਨ ਲਵਾਉਣ ਪਹੁੰਚ ਰਹੇ ਹਨ ਵਧੇਰੇ ਲੋਕ - ਕੋਰੋਨਾ ਵਾਇਰਸ

By

Published : May 3, 2021, 9:43 AM IST

ਹੁਸ਼ਿਆਰਪੁਰ: ਸੂਬੇ ਭਰ ਦੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਕੇ ਰੱਖ ਦਿੱਤੀ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਿੱਚ ਲੌਕਡਾਊਨ ਲਗਾ ਦਿੱਤਾ ਹੈ ਅਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੇ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲੋਕ ਵਧ ਚੜ੍ਹਕੇ ਕੋਰੋਨਾ ਵੈਕਸੀਨ ਲਵਾ ਰਹੇ ਹਨ। ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵੈਕਸੀਨ ਦੇ ਟੀਕੇ ਲਗਵਾਉਣ ਆਏ ਲੋਕਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਦਿਤੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਵੈਕਸੀਨ ਜਰੂਰ ਲਵਾਉਣ ਤਾਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਿਆ ਜਾ ਸਕੇ।

ABOUT THE AUTHOR

...view details