ਪੰਜਾਬ

punjab

ETV Bharat / videos

ਕਿਸਾਨਾਂ ਤੇ ਮਜ਼ਦੂਰਾਂ ਨੇ ਸਾੜਿਆ MP ਗੁਰਜੀਤ ਸਿੰਘ ਔਜਲਾ ਦਾ ਪੁਤਲਾ - farmers and laborers PROTEST

By

Published : Dec 29, 2021, 11:47 AM IST

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਜੋਨ ਮੱਲਾਂ ਵਾਲੇ ਦੇ ਪਿੰਡ ਬਸਤੀ ਸੁਨਵਾ ਦੇ ਚੌਂਕ 'ਤੇ ਪੰਜਾਬ ਸਰਕਾਰ ਅਤੇ ਐਮ.ਪੀ ਗੁਰਜੀਤ ਔਜਲਾ(MP Gurjit Singh Aujla) ਦਾ ਕਿਸਾਨਾਂ ਮਜਦੂਰਾਂ ਨੇ ਪੁਤਲਾ ਸਾੜਿਆ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਸਾਨ ਆਗੂ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਕਾਂਗਰਸ ਦੇ ਅੰਮ੍ਰਿਤਸਰ ਤੋਂ ਐੱਮ.ਪੀ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਨੂੰ ਗ਼ਲਤ ਦੱਸ ਕੇ ਖਾਦ ਦੀ ਹੋ ਰਹੀ ਘਾਟ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਿਸ ਦੀ ਜੱਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੀ 29 ਸਤੰਬਰ ਨੂੰ ਪੰਜਾਬ ਸਰਕਾਰ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਤੇ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰਵਾ ਕੇ ਰਹਿੰਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਮਸਲਿਆਂ ਦਾ ਹੱਲ ਨਾ ਹੁੰਦਾ ਵੇਖ ਕੇ ਕਿਸਾਨਾਂ ਮਜ਼ਦੂਰਾਂ ਨੂੰ ਮਜ਼ਬੂਰ ਹੋ ਕੇ ਇਹ ਕਰਨਾ ਪਿਆ।

ABOUT THE AUTHOR

...view details