ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਪਿਸਤੌਲ ਸਣੇ ਕਾਬੂ - faridkot news update
ਮੁਕਤਸਰ ਅਤੇ ਫ਼ਰੀਦਕੋਟ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਚੋਰੀ ਦੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਥਾਣਾ ਸਿਟੀ ਪੁਲਿਸ ਨੇ ਸੀਏ ਸਟਾਫ਼ ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕੀਤੇ ਹਨ। ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਥਾਣਾ ਸਿਟੀ ਪੁਲਿਸ ਤੇ ਸੀਆਈਏ ਸਟਾਫ਼ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਗਈ। ਡੀਐਸਪੀ ਤਲਵਿੰਦਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਮੁਲਜ਼ਮਾਂ ਉੱਤੇ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਮਾਮਲੇ ਦੀ ਪੜਤਾਲ ਕਰਦਿਆਂ ਮੁਲਜ਼ਮਾਂ ਉੱਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।