500 ਗਰਾਮ ਅਫ਼ੀਮ ਸਮੇਤ ਇੱਕ ਕਾਬੂ ਮਾਮਲਾ ਦਰਜ਼ - ਮਲੋਟ
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਅਤੇ ਲੰਬੀ ਦੀਆਂ ਹੱਦਾਂ ਰਾਜਸਥਾਨ ਦੇ ਨਾਲ ਲੱਗਦੀਆਂ ਹਨ, 'ਤੇ ਉੱਥੋਂ ਹੀ ਅਫੀਮ ਪੋਸਤ ਦੀ ਤਸਕਰੀ ਪੰਜਾਬ ਵਿੱਚ ਹੁੰਦੀ ਹੈ। ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਹੋਈ ਹੈ। ਜਿਸਦੇ ਚਲਦੇ ਥਾਣਾ ਕਬਰਵਾਲਾ ਦੀ ਪੁਲਿਸ ਵੱਲੋਂ ਰਾਜਸਥਾਨ ਦੇ ਰਹਿਣ ਵਾਲੇ ਇਕ ਆਦਮੀ ਨੂੰ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਕਬਰਵਾਲਾ ਦੇ ਇੰਸਪੈਕਟਰ ਦਰਬਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਪਿੰਡ ਪੱਕੀ ਟਿੱਬੀ ਕੋਲੋਂ ਇੱਕ ਨੌਜਵਾਨ ਨੂੰ ਸ਼ੱਕ ਹੋਣ 'ਤੇ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਜਿਸ ਦੀ ਪਹਿਚਾਣ ਦਿਨੇਸ਼ ਸੋਲੰਕੀ ਜੋ ਕਿ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।