ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮੁਨਸ਼ੀਆਂ ਨੂੰ ਜਾਣ ਦੀ ਮਨਜ਼ੂਰੀ - district court
ਚੰਡੀਗੜ੍ਹ: ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਵਕੀਲਾਂ ਦੇ ਨਾਲ-ਨਾਲ ਮੁਨਸ਼ੀਆਂ ਨੂੰ ਵੀ ਜਾਣ ਦੀ ਪ੍ਰਵਾਨਗੀ ਮਿਲ ਗਈ ਹੈ। ਬੀਤੇ ਦਿਨੀਂ ਅਦਾਲਤ ਵਿੱਚ ਦਾਖ਼ਲੇ ਦੀ ਪ੍ਰਵਾਨਗੀ ਦੇ ਮਾਮਲੇ ਨੂੰ ਲੈ ਕੇ ਵਕੀਲਾਂ ਨੇ ਪ੍ਰਦਰਸ਼ਨ ਕੀਤਾ ਸੀ। ਵਕੀਲਾਂ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਾਲ ਮੁਲਾਕਾਤ ਵੀ ਕੀਤੀ ਸੀ, ਜਿਸ ਮਗਰੋਂ ਮੁਨਸ਼ੀਆਂ ਦੇ ਦਾਖ਼ਲੇ ਨੂੰ ਪ੍ਰਵਾਨਗੀ ਮਿਲ ਗਈ। ਮੁਨਸ਼ੀ ਆਪਣਾ ਸ਼ਨਾਖਤੀ ਕਾਰਡ ਵਿਖਾ ਕੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੋਰਟ ਕੰਪਲੈਕਸ ਵਿੱਚ ਜਾ ਸਕਦੇ ਹਨ।