40 ਮੁਕਤਿਆਂ ਦੀ ਯਾਦ ’ਚ ਸਜਾਇਆ ਗਿਆ ਨਗਰ ਕੀਰਤਨ - ਗੁਰਦੁਆਰਾ ਸ਼ਹੀਦ ਗੰਜ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਸ਼ਹੀਦਾਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤੀਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ’ਚ ਵੱਧ ਚੜਕੇ ਸੰਗਤਾਂ ਨੇ ਸ਼ਿਰਕਤ ਕੀਤੀ। ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ਬਦ ਕੀਰਤਨ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਹੋਈ, ਜਿਹੜਾ ਸ਼ਹਿਰ ਦੇ ਵੱਖ-ਵੱਖ ਹਿੱਸਿਆ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਰੰਭ ਹੋਣਗੇ ਜਿਹਨਾਂ ਦੇ ਭੋਗ 3 ਮਈ ਨੂੰ ਪਾਏ ਜਾਣਗੇ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਨੇ ਸੰਗਤਾਂ ਨੂੰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਹੈ।