ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ - ਫਰੀਦਕੋਟ
ਫਰੀਦਕੋਟ: ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev ji the founder of Sikh Religion) ਦੇ 552ਵੇਂ ਪ੍ਰਕਾਸ਼ ਦਿਹਾੜੇ ਨੂੰ ਪੂਰੀ ਦੂਨੀਆ ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਪਿੰਡ ਪੱਕਾ ਦੀਆਂ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ਚ ਸਿੱਖ ਸੰਗਤਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ ਗਿਆ।