ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਨਗਰ ਕੀਰਤਨ - sultanpur lodhi
ਸ੍ਰੀ ਮੁਕਤਸਰ ਸਾਹਿਬ: ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਇਲਾਕੇ ਦੀ ਨਾਮਵਰ ਧਾਰਮਕ ਸੰਸਥਾ ਨਿਰੋਲ ਸੇਵਾ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ, ਮੁਕਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ 1 ਅਪ੍ਰੈਲ ਨੂੰ ਸੁਲਤਾਨਪੁਰ ਲੋਧੀ ਦੇ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ, ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਸਜਾਏ ਗਏ ਹਨ। ਨਗਰ ਕੀਰਤਨ ਵਿੱਚ ਹਾਥੀ, ਘੋੜੇ, ਬੈਂਡ, ਸਕੂਲੀ ਬੱਚੇ, ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਸ ਤੋਂ ਇਲਾਵਾ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।