ਗੁਰਦੁਆਰਾ ਬਾਉਲੀ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਤਰਨਤਾਰਨ: ਅੱਜ ਅਸੀਂ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਗੁਰਦੁਆਰਾ ਬਾਉਲੀ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ, ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਕੁਲਦੀਪ ਸਿੰਘ ਔਲਖ, ਜੱਥੇਦਾਰ ਪ੍ਰੇਮ ਸਿੰਘ, ਕੁਲਦੀਪ ਸਿੰਘ ਲਹੌਰੀਆ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰ ਰਹੀਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸੰਗਤਾਂ ਵੱਲੋਂ ਧੰਨ ਗੁਰੂ ਗ੍ਰੰਥ ਸਾਹਿਬ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ। ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜੱਥੇ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਤ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।