ਨਵਜੋਤ ਸਿੱਧੂ ਨੇ ਸੁਖਜਿੰਦਰ ਰੰਧਾਵਾ ਦੇ ਲਾਏ ਪੈਰੀ ਹੱਥ, ਜਾਣੋ ਕਿਉਂ... - ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਲਗਾਤਾਰ ਪੇਚ ਫਸਿਆ ਹੋਇਆ ਹੈ, ਉਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਖੇਮੇ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਵਜੋਤ ਸਿੱਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੈਰੇ ਵੀ ਹੱਥ ਲਾਏ ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿੱਚ ਕੋਈ ਲੜਾਈ ਨਹੀਂ ਚੱਲ ਰਹੀ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਅੱਜ ਸ਼ਾਮ ਤਕ ਕੋਈ ਨਾ ਕੋਈ ਫੈਸਲਾ ਆ ਜਾਵੇਗਾ।