ਪਾਰਟੀ ਤੋਂ ਨਾਰਾਜ਼ ਚੱਲ ਰਹੇ ਦੂਲੋ ਨਾਲ ਸਿੱਧੂ ਨੇ ਕੀਤੀ ਗੁਪਤ ਬੈਠਕ - Sidhu meets Shamsher Singh Dullo
ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੰਨਾ ਵਿਖੇ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨਾਲ ਇਕ ਬੰਦ ਕਮਰਾ ਮੀਟਿੰਗ ਕੀਤੀ। ਸਾਹਮਣੇ ਆ ਰਿਹਾ ਹੈ ਕਿ ਸਿੱਧੂ ਨੇ ਇਹ ਬੰਦ ਕਮਰਾ ਮੀਟਿੰਗ ਉਨ੍ਹਾਂ ਨੂੰ ਮਨਾਉਣ ਦੇ ਲਈ ਕੀਤੀ ਸੀ। ਦੱਸ ਦਈਏ ਕਿ ਸ਼ਮਸ਼ੇਰ ਸਿੰਘ ਦੂਲੋ ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ। ਫਿਲਹਾਲ ਦੋਹਾਂ ਆਗੂਆਂ ਨੇ ਮੀਡੀਆ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸਿੱਧੂ ਹੁਣ ਪੰਜਾਬ ਚ ਆਪਣਾ ਧੜਾ ਮਜ਼ਬੂਤ ਕਰਨਾ ਚਾਹੁੰਦੇ ਹਨ। ਸ਼ਮਸ਼ੇਰ ਸਿੰਘ ਦੂਲੋ ਨੇ ਨਵੇਂ ਸਾਲ ਮੌਕੇ ਸਰਬੱਤ ਦਾ ਭਲਾ ਮੰਗਿਆ ਅਤੇ ਸਿਆਸੀ ਪਾਰਟੀਆਂ ਨੂੰ ਸਮੱਤ ਬਖਸ਼ਣ ਦੀ ਗੱਲ ਵੀ ਆਖੀ।