ਸ਼ਹਿਰੀ ਖੇਤਰ ਵਿੱਚ 5 ਲੱਖ ਲੋਕਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ: ਨਵਜੋਤ ਸਿੰਘ ਸਿੱਧੂ - 2022 Punjab Assembly Elections
ਬਰਨਾਲਾ: ਪੰਜਾਬ ਵਿਧਾਨ ਸਭਾ ਚੋਣਾਂ 2022 (2022 Punjab Assembly Elections) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂ ਲੋਕਾਂ ਵਿਚਾਲੇ ਵਿਚਰ ਰਹੇ ਹਨ ਅਤੇ ਆਮ ਲੋਕਾਂ ਦੇ ਲਈ ਕਈ ਵੱਡੇ ਵੱਡੇ ਐਲਾਨ ਵੀ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਸਬਾ ਸ਼ਹਨਾ ਵਿਖੇ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕਰਦੇ ਹੋਏ ਕਿਹਾ ਕਿ ਪਿੰਡਾਂ ਨਾਲੋਂ ਸ਼ਹਿਰਾਂ ਵਿੱਚ ਦੋਗੁਣਾ ਜਿਆਦਾ ਬੇਰੁਜ਼ਗਾਰੀ ਹੈ। ਅਸੀਂ ਇਸ ਗੱਲ ਨੂੰ ਆਪਣੇ ਮੈਨੀਫ਼ਸਟੋ ਜ਼ਰੂਰ ਲੈ ਕੇ ਆਵਾਂਗੇ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਉਹਨਾਂ ਨੇ ਕਿਹਾ ਕਿ ਸ਼ਹਿਰੀ ਖੇਤਰ ਵਿੱਚ 5 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਹਨਾਂ ਨੂੰ ਗਾਰੰਟੀ ਦਿੱਤੀ ਜਾਵੇਗੀ।
TAGGED:
5 ਲੱਖ ਲੋਕਾਂ ਨੂੰ ਰੁਜ਼ਗਾਰ