ਪੰਜਾਬ ਸਰਕਾਰ ਖਿਲਾਫ ਐਨਐਚਐਮ ਮੁਲਾਜ਼ਮਾਂ ਦਾ ਅਰਥੀ ਫੂਕ ਮੁਜ਼ਾਹਰਾ - protest against punjab government
ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਸਿਹਤ ਵਿਭਾਗ (nhm employees protest) ਪੰਜਾਬ ਦੇ ਸੱਦੇ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਪ੍ਰਦਰਸ਼ਨਕਾਰੀ ਮੁਲਾਜ਼ਮ ਦਰਸ਼ਨ ਸਿੰਘ ਅਤੇ ਰੁਖਸਾਨਾ ਨੇ ਦੱਸਿਆ ਕਿ ਜੇ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਗਿਆ, ਸਿਹਤ ਮੁਲਾਜ਼ਮਾਂ ਦੇ ਭੱਤੇ ਬਹਾਲ ਨਹੀਂ ਕੀਤੇ ਜਾਂਦੇ,2016 ਤੋਂ ਬਾਅਦ ਦੀ ਭਰਤੀ ਸਿਹਤ ਮੁਲਾਜਮਾਂ ਦਾ ਪ੍ਰਬੇਸ਼ਨ ਪੀਰੀਅਡ ਦਾ ਬਕਾਇਆ ਨਹੀਂ ਦਿੱਤਾ ਜਾਂਦਾ,ਛੇਵੇਂ ਪੇ ਕਮਿਸ਼ਨ ਦੀਆਂ ਤਰੁਟੀਆਂ ਸੋਧ ਕੇ ਆਗੂ ਨਹੀਂ ਕੀਤਾ ਜਾਂਦਾ,ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ,ਸਿਹਤ ਮਹਿਕਮੇ ਦਾ ਨਿੱਜੀਕਰਨ ਬੰਦ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ 28 ਦਸੰਬਰ ਨੂੰ ਡਾਇਰੈਕਟਰ ਦਫਤਰ ਵਿਖੇ ਰੋਸ ਮਾਰਚ ਕੀਤਾ ਜਾਵੇਗਾ।