ਐਨ ਕੇ ਸ਼ਰਮਾ ਨੇ ਨਕਲੀ ਸ਼ਰਾਬ ਵੇਚਣ ਬਾਰੇ ਕੀਤੇ ਵੱਡੇ ਖੁਲਾਸੇ - ਐਨ ਕੇ ਸ਼ਰਮਾ
ਚੰਡੀਗੜ੍ਹ: ਸੈਕਟਰ 4 ਸਥਿਤ ਅਕਾਲੀ ਦਲ ਵੱਲੋਂ ਪ੍ਰੈੱਸ ਵਾਰਤਾ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਉੱਪਰ ਰੱਜ ਕੇ ਨਿਸ਼ਾਨੇ ਸਾਧੇ ਗਏ। ਉੱਥੇ ਹੀ ਪ੍ਰੈੱਸ ਕਾਨਫਰੰਸ ਵਿੱਚ ਮੌਜੂਦ ਡੇਰਾਬੱਸੀ ਤੋਂ ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਵੱਲੋਂ ਕਈ ਖੁਲਾਸੇ ਕੀਤੇ ਗਏ। ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਐਨਕੇ ਸ਼ਰਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਲਾਈਵ ਹੋ ਕੇ ਉਨ੍ਹਾਂ ਵੱਲੋਂ ਨਕਲੀ ਸ਼ਰਾਬ ਵੇਚਣ ਬਾਰੇ ਖੁਲਾਸਾ ਕੀਤਾ ਗਿਆ ਸੀ, ਜੋ ਸ਼ਰਾਬ ਰਾਜਪੁਰਾ ਦੇ ਵਿੱਚ ਫੜੀ ਗਈ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਵਿੱਚੋਂ ਆਉਂਦੀ ਸੀ।ਸ਼ਰਮਾ ਦੇ ਮੁਤਾਬਕ ਪੇਂਟ ਅਤੇ ਬਾਥਰੂਮ ਦੇ ਵਿੱਚ ਇਸਤੇਮਾਲ ਹੋਣ ਵਾਲੀ ਇਥੋਂਲ ਦੀ ਵਰਤੋਂ ਨਾਲ ਇਹ ਨਕਲੀ ਸ਼ਰਾਬ ਬਣਾਈ ਜਾ ਰਹੀ ਹੈ। ਜਿਸ ਨਾਲ ਕਈ ਲੋਕਾਂ ਦੀ ਸਿਹਤ ਵੀ ਖ਼ਰਾਬ ਹੋ ਰਹੀ ਹੈ ।ਵਿਧਾਇਕ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਾਂਗਰਸ ਦੇ ਇੰਚਾਰਜ ਦੀਪਇੰਦਰ ਢਿੱਲੋਂ ਦੇ ਨਜ਼ਦੀਕੀ ਕਾਂਗਰਸੀ ਦੇ ਸ਼ੋਅਰੂਮ ਵਿੱਚ ਨਾਜਾਇਜ਼ ਤੌਰ 'ਤੇ ਹੀ ਨਕਲੀ ਸ਼ਰਾਬ ਵੇਚੀ ਜਾ ਰਹੀ ਸੀ ਅਤੇ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਸਰਕਾਰ ਖੁਦ ਨਕਲੀ ਸ਼ਰਾਬ ਵਿਕਵਾ ਰਹੀ ਹੈ।