ਸੈਨੇਟ ਚੋਣਾਂ ਨੂੰ ਲੈ ਕੇ ਐਨਐਸਯੂਆਈ ਨੇ ਪੰਜਾਬ ਯੂਨੀਵਰਸਿਟੀ ਦੇ ਵੀਸੀ ਦਾ ਘੇਰਿਆ ਘਰ - Punjab University Senate Elections
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿੱਚ ਸ਼ਨੀਵਾਰ ਕਾਂਗਰਸ ਦੇ ਵਿਦਿਆਰਥੀ ਵਿੰਗ ਐਨਐਸਯੂਆਈ ਨੇ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਉ ਕਰਕੇ ਪ੍ਰਦਰਸ਼ਨ ਕੀਤਾ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ। ਵਿੰਗ ਦੇ ਆਗੂ ਮਨੋਜ ਲੁਬਾਣਾ ਨੇ ਕਿਹਾ ਕਿ ਹਰ ਇੱਕ ਸੰਸਥਾ ਦੀਆਂ ਚੋਣਾਂ ਹੋ ਰਹੀਆਂ ਹਨ ਪਰੰਤੂ ਵੀਸੀ ਵੱਲੋਂ ਨਾਦਰਸ਼ਾਹੀ ਫਰਮਾਨਾਂ ਤਹਿਤ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਧਰ, ਪ੍ਰਦਰਸ਼ਨਕਾਰੀਆਂ ਦੀ ਹਮਾਇਤ 'ਤੇ ਪੁੱਜੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਇਹ ਪਹਿਲੀ ਹੈ ਕਿ ਸੈਨੇਟ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ, ਜੋ ਲੋਕਤੰਤਰ ਦੀ ਹੱਤਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।