ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਕਿਸਾਨਾਂ ਦਾ ਫੁੱਲਾਂ ਨਾਲ ਕੀਤਾ ਗਿਆ ਸੁਆਗਤ - Fatehgarh Sahib the farmers were greeted with flowers
ਫ਼ਤਿਹਗੜ੍ਹ ਸਾਹਿਬ: ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਮੁੱਚੇ ਕਿਸਾਨਾਂ ਦਾ ਨਿਵਾਸੀਆਂ ਨੇ ਫੁੱਲਾਂ ਦੀ ਵਰਖਾ 'ਤੇ ਢੋਲ ਢਮੱਕੇ ਨਾਲ ਨੱਚ ਟੱਪ ਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ 'ਤੇ ਮਾਧੋਪੁਰ ਚੌਂਕ(Madhopur Chowk in Fatehgarh Sahib) ਵਿਖੇ ਕਿਸਾਨਾਂ ਦਾ ਪਹੁੰਚਣ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਸਾਨ ਵੀਰਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ 'ਤੇ ਵੱਖ ਵੱਖ ਰਾਜਨੀਤੀਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਵੀ ਕਿਸਾਨਾਂ ਦੀ ਹੋਈ ਫ਼ਤਿਹ 'ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਫ਼ਤਿਹਗੜ੍ਹ ਸਾਹਿਬ ਵਿਖੇ ਰੁਕਣ ਉਪਰੰਤ 12 ਦਸੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਇਹ ਫ਼ਤਿਹ ਮਾਰਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ।