ਲੱਖਾਂ ਦੀਆਂ ਨਸ਼ੀਲੀਆਂ ਦਵਾਈਆਂ ਸਣੇ ਇੱਕ ਕਾਬੂ - ਨਸ਼ੀਲੀਆਂ ਦਵਾਈਆਂ ਸਣੇ ਇੱਕ ਕਾਬੂ
ਲੁਧਿਆਣਾ: ਐੱਸਟੀਐਫ਼ ਲੁਧਿਆਣਾ ਰੇਂਜ ਦੀ ਪੁਲਿਸ ਨੇ ਮੈਡੀਕਲ ਸਟੋਰ ਦੀ ਆੜ ਵਿੱਚ ਸ਼ਹਿਰ ਵਿੱਚ ਪਾਬੰਦੀ ਸ਼ੁਦਾ ਨਸ਼ੀਲੀਆਂ ਦਵਾਈਆਂ ਸਪਲਾਈ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ 4 ਲੱਖ 25 ਹਜ਼ਾਰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਆਈ.ਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਕੋਲ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਕਾਰਵਾਈ ਕਰਦਿਆਂ ਮਿੱਡਾ ਚੌਕ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਇੱਕ ਕਾਰ ਸਵਾਰ ਮੁਲਜ਼ਮ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰ ਲਿਆ ਗਿਆ ਜਦ ਕਿ ਇੱਕ ਮੁਲਜ਼ਮ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।