ਸ੍ਰੀ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਦੇ ਨਾਲ-ਨਾਲ ਹੁਣ ਡੇਂਗੂ ਨੇ ਵੀ ਦਿੱਤੀ ਦਸਤਕ - fatehgarh sahib dengue news
ਸ੍ਰੀ ਫ਼ਤਿਹਗੜ੍ਹ ਸਾਹਿਬ: ਜਿੱਥੇ ਕੋਰੋਨਾ ਕੇਸਾਂ ਦਾ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਡੇਂਗੂ ਨੇ ਵੀ ਆਪਣੀ ਦਸਤਕ ਦੇ ਦਿੱਤੀ ਹੈ ਤੇ ਡੇਂਗੂ ਨਾਲ ਇੱਕ ਮੌਤ ਵੀ ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ 'ਤੇ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਵੀ ਵਿਸ਼ੇਸ਼ ਟੀਮਾਂ ਵੱਲੋਂ ਡੇਂਗੂ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।