ਸੜਕ ਹਾਦਸੇ ਦੌਰਾਨ ਇੱਕ ਹਲਾਕ, ਇੱਕ ਜ਼ਖ਼ਮੀ - ਟੈਂਪੂ ਅਤੇ ਮੋਟਰਸਾਇਕਲ ਦੀ ਟੱਕਰ
ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ-ਚੰਡੀਗੜ੍ਹ ਰੋਡ ਤੇ ਪਿੰਡ ਭੈਰੋਪੁਰ ਚੌਂਕ ਨਜ਼ਦੀਕ ਛੋਟੇ ਹਾਥੀ ਅਤੇ ਮੋਟਰਸਾਇਕਲ ਦੀ ਟੱਕਰ ਹੋ ਗਈ। ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ 17 ਸਾਲਾ ਨੌਜਵਾਨ ਜ਼ਖ਼ਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਏ.ਐੱਸ.ਆਈ. ਪਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰੈਲੀ ਅਤੇ ਉਸਦਾ ਗੁਆਂਢੀ ਨੌਜਵਾਨ ਮਨਜੋਤ ਸਿੰਘ ਪੁੱਤਰ ਬਲਬੀਰ ਸਿੰਘ ਮੋਟਰਸਾਇਕਲ ’ਤੇ ਪਿੰਡ ਤੋਂ ਸਰਹਿੰਦ ਮੰਡੀ ਵੱਲ ਜਾ ਰਹੇ ਸਨ ਕਿ ਪਿੰਡ ਭੈਰੋਪੁਰ ਚੌਂਕ ਨਜ਼ਦੀਕ ਛੋਟੇ ਹਾਥੀ ਨਾਲ ਟੱਕਰ ਹੋਣ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਮਨਜੋਤ ਸਿੰਘ ਜ਼ਖ਼ਮੀ ਹੋ ਗਿਆ।