ਅੰਮ੍ਰਿਤਸਰ ਗੇਟ ਹਕੀਮਾਂ ਇਲਾਕੇ 'ਚ ਆਇਆ ਕੋਰੋਨਾ ਦਾ ਇੱਕ ਹੋਰ ਮਾਮਲਾ, ਸੀਲ ਕੀਤਾ ਇਲਾਕਾ - ਕੋਵਿਡ-19
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਪੈਂਦੇ ਮੁਹੱਲਾ ਹਰਗੋਬਿੰਦਪੁਰਾ ਵਿੱਚ ਕੋਰੋਨਾ ਦਾ ਇੱਕ ਹੋਰ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਚਲਦਿਆਂ ਗੇਟ ਹਕੀਮਾਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾ ਮਰੀਜ਼ ਕੁੜੀ ਨੂੰ ਆਈਸੋਲੇਟ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਪਰਿਵਾਰ ਦੇ 8 ਮੈਬਰਾਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ, ਜਿੰਨਾ ਵਿੱਚੋਂ 7 ਦੇ ਟੈਸਟ ਨੈਗੇਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਬੀਤੇ ਦਿਨੀਂ ਕ੍ਰਿਸ਼ਨਾ ਨਗਰ ਵਿੱਚ ਕੋਰੋਨਾ ਪੌਜ਼ੀਟਿਵ ਪਾਏ ਗਏ ਵਿਅਕਤੀਆਂ ਦੇ ਸਪੰਰਕ 'ਚ ਆਈ ਸੀ।