ਬਠਿੰਡਾ 'ਚ ਨੌਜਵਾਨ ਦਾ ਕਤਲ, ਮਾਮਲਾ ਦਰਜ
ਬਠਿੰਡਾ ਦੇ ਪਿੰਡ ਆਬਲੂ ਵਿੱਚ ਕਿਸੇ ਰੰਜਿਸ਼ ਨੂੰ ਲੈ ਕੇ ਇੱਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਝ ਨੌਜਵਾਨਾਂ ਨਾਲ ਸ਼ਾਮੀਂ ਸੈਰ ਕਰਨ ਜਾਂਦਾ ਸੀ, ਪਰ ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਹ ਸਾਡਾ ਪਿੱਛਾ ਕਰਦੇ ਹਨ। ਇਸ ਗੱਲ ਨੂੰ ਲੈ ਕੇ ਪਹਿਲਾਂ ਉਨ੍ਹਾਂ ਨੇ ਮ੍ਰਿਤਕ ਨੂੰ ਧਮਕੀਆਂ ਵੀ ਦਿੱਤੀਆਂ ਸਨ ਅਤੇ ਬਾਅਦ 'ਚ ਤੇਜ਼ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਗੁਰਪਿੰਦਰ ਸਿੰਘ ਰਿਸ਼ਤੇ ਵਿੱਚੋਂ ਜੀਜਾ-ਸਾਲਾ ਦੱਸੇ ਜਾ ਰਹੇ ਹਨ। ਪੁਲਿਸ ਨੇ 302 ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।