ਓਪਨ ਸਕੂਲ ਦੇ ਵਿਦਿਆਰਥੀਆਂ ਨੇ ਸਿੰਗਲਾ ਦੀ ਕੋਠੀ ਬਾਹਰ ਦਿੱਤਾ ਧਰਨਾ - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਸੰਗਰੂਰ: ਓਪਨ ਸਕੂਲ ਰਾਹੀਂ ਦਸਵੀਂ ਕਰ ਰਹੇ ਵਿਦਿਆਰਥੀਆਂ ਨੇ ਆਪਣੇ ਨਤੀਜੇ ਐਲਾਨ ਨੂੰ ਲੈ ਕੇ ਮੁੜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠ ਿਦੇ ਬਾਹਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਫੌਜ ਦੀਆ ਭਰਤੀ ਵੇਖਣੀ ਹੈ ਅਤੇ ਇਸ ਲਈ ਉਨ੍ਹਾਂ ਦੇ ਨਤੀਜੇ 30 ਅਗਸਤ ਤੋਂ ਪਹਿਲਾਂ ਐਲਾਨੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਕੋਈ ਪੁਖਤਾ ਕਾਰਵਾਈ ਨਹੀਂ ਕਰ ਰਹੀ। ਵਿਦਿਆਰਥੀਆਂ ਨੇ ਕਿਹਾ ਕਿ ਹੁਣ ਵੀ ਉਨ੍ਹਾਂ ਨੂਮ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।