ਪੰਜਾਬ

punjab

ETV Bharat / videos

ਅਕਾਲੀ ਦਲ ਦੇ ਆਗੂ ਦਾ ਕਿਸਾਨਾਂ ਦੇ ਧਰਨੇ ’ਚ ਪਹੁੰਚਣ ’ਤੇ ਹੋਇਆ ਵਿਰੋਧ, ਵੀਡੀਓ ਵਾਇਰਲ - ਤਪਾ ਕਿਸਾਨ ਧਰਨਾ

By

Published : Oct 9, 2020, 8:42 PM IST

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਰੋਹ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਵਧਦਾ ਜਾ ਰਿਹਾ ਹੈ। ਇਸ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ ਅਕਾਲੀ, ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਜਿਸ ਕਰਕੇ ਕਿਸੇ ਵੀ ਸਿਆਸੀ ਵਿਅਕਤੀ ਨੂੰ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾ ਰਿਹਾ। ਪਰ ਸ਼ੁੱਕਰਵਾਰ ਯਾਨਿ ਅੱਜ ਬਰਨਾਲਾ ਦੇ ਸ਼ਹਿਰ ਤਪਾ ਵਿਖੇ ਕਿਸਾਨਾਂ ਦੇ ਧਰਨੇ ’ਚ ਭਦੌੜ ਤੋਂ ਅਕਾਲੀ ਦਲ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਪਹੁੰਚ ਗਏ। ਜਿਨ੍ਹਾਂ ਦਾ ਧਰਨੇ ’ਚ ਸ਼ਾਮਲ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਗਿਆ। ਸਤਨਾਮ ਸਿੰਘ ਰਾਹੀ ਜਦੋਂ ਧਰਨੇ ਨੂੰ ਸੰਬੋਧਨ ਕਰਨ ਲੱਗੇ ਤਾਂ ਉਨ੍ਹਾਂ ਤੋਂ ਧਰਨਾਕਾਰੀਆਂ ਨੇ ਮਾਈਕ ਫ਼ੜ ਲਿਆ ਅਤੇ ਧਰਨੇ ਤੋਂ ਵਾਪਸ ਜਾਣ ਲਈ ਕਹਿ ਦਿੱਤਾ। ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।

ABOUT THE AUTHOR

...view details