ਸੂਬੇ ਭਰ ’ਚ ਪੱਲੇਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ - ਅਣਮਿੱਥੇ ਸਮੇਂ ਦੀ ਹੜਤਾਲ
ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਠੇਕੇਦਾਰੀ ਸਿਸਟਮ ਦੇ ਖਿਲਾਫ ਲਗਾਤਾਰ ਸੰਘਰਸ ਕਰ ਰਹੇ ਪੱਲੇਦਾਰ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਸੂਬੇ ਭਰ ਚ ਹੜਤਾਲ ਜਾਰੀ ਹੈ। ਜਿਸ ਕਾਰਨ ਲੋਡਿੰਗ ਅਤੇ ਅਣਲੋਡਿੰਗ ਦਾ ਕੰਮ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਪਿਆ ਹੈ। ਪੱਲੇਦਾਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਠੇਕੇਦਾਰੀ ਸਿਸਟਮ ਰਾਹੀਂ ਉਨ੍ਹਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਸਰਕਾਰ ਭਾਵੇਂ ਪ੍ਰਤੀ ਬੋਰੀ ਪੰਜਾਹ ਰੁਪਏ ਅਣਲੋਡਿੰਗ ਦੇ ਰਹੀ ਹੈ ਪਰ ਠੇਕੇਦਾਰ ਵੱਲੋਂ ਮਾਤਰ ਉਨ੍ਹਾਂ ਨੂੰ ਦੋ ਰੁਪਏ ਹੀ ਅਦਾਇਗੀ ਕੀਤੀ ਜਾ ਰਹੀ ਹੈ ਜਿਸ ਕਰਕੇ ਪੱਲੇਦਾਰਾਂ ਨਾਲ ਵੱਡਾ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਜਿਸ ਵਿਚ ਕਈ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਠੇਕੇਦਾਰੀ ਸਿਸਟਮ ਕਰਕੇ ਸਿੱਧੇ ਤੌਰ ’ਤੇ ਪੱਲੇਦਾਰਾਂ ਨੂੰ ਅਦਾਇਗੀ ਕੀਤੀ ਜਾਵੇ ਜਿਸ ਨਾਲ ਲੋਡਿੰਗ ਅਣਲੋਡਿੰਗ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਤੋਂ ਪੱਲੇਦਾਰਾਂ ਨੂੰ ਨਿਜਾਤ ਮਿਲ ਸਕੇ।