ਨਿੱਜੀ ਸਕੂਲ ਦੀ ਮਨਮਰਜ਼ੀ ਖ਼ਿਲਾਫ਼ ਮਾਪਿਆਂ ਨੇ ਕੀਤਾ ਪ੍ਰਦਰਸ਼ਨ - ਸੰਤੁਸ਼ਟੀਜਨਕ ਜਵਾਬ
ਹੁਸ਼ਿਆਰਪੁਰ: ਊਨਾ ਰੋਡ ’ਤੇ ਸਥਿਤ ਸੇਂਟ ਸੋਲਜ਼ਰ ਪਬਲਿਕ ਸਕੂਲ ਵਿਰੁੱਧ ਫੀਸਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜ਼ੀ ਵੀ ਕੀਤੀ ਗਈ। ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ ਬਿਨਾਂ ਕਿਸੇ ਕਾਰਨ ਫੀਸਾਂ ’ਚ ਵਾਧਾ ਕਰਕੇ ਉਨ੍ਹਾਂ ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਸਕੂਲ ਵੱਲੋਂ ਹੋਰ ਵੀ ਵੱਖ-ਵੱਖ ਤਰ੍ਹਾਂ ਦੀਆਂ ਫ਼ੀਸਾਂ ਮੰਗ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਜਦੋਂ ਉਹ ਸਕੂਲ ਪ੍ਰਿੰਸੀਪਲ ਉਰਮਿਲ ਸੂਦ ਨਾਲ ਗੱਲਬਾਤ ਕਰਦੇ ਨੇ ਤਾਂ ਉਨ੍ਹਾਂ ਵੱਲੋਂ ਵੀ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ ਜਾਂਦਾ ਤੇ ਉਲਟਾ ਮਾਪਿਆਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਜਿਸ ਤੋਂ ਖਫਾ ਹੋ ਕੇ ਹੀ ਉਨ੍ਹਾਂ ਵੱਲੋਂ ਅੱਜ ਉਕਤ ਕਦਮ ਚੁੱਕਿਆ ਗਿਆ ਹੈ।