ਮੂਨਕ: ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਮੰਗਣ 'ਤੇ ਮਾਪਿਆਂ ਨੇ ਕੀਤਾ ਧਰਨਾ ਪ੍ਰਦਰਸ਼ਨ - ਤਹਿਸੀਲ ਕੰਪਲੈਕਸ ਮੂਨਕ
ਸੰਗਰੂਰ: ਹਲਕਾ ਲਹਿਰਾਗਾਗਾ ਦੇ ਮੂਨਕ ਵਿਖੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਫੀਸਾਂ ਵਸੂਲਣ ਸਬੰਧੀ ਬਣਾਈ ਸੰਘਰਸ਼ ਕਮੇਟੀ ਵੱਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਤੇ ਪ੍ਰਾਈਵੇਟ ਸਕੂਲਾਂ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਫੀਸਾਂ ਦੇ ਮਸਲੇ ਨੂੰ ਲੈ ਕੇ ਮੰਗਲਵਾਰ ਨੂੰ ਡਿਪਟੀ ਡੀਓ ਤੇ ਹੋਰ ਅਧਿਕਾਰੀਆਂ, ਪ੍ਰਾਈਵੇਟ ਸਕੂਲਾਂ ਅਤੇ ਮਾਪਿਆਂ ਦੇ ਵਿੱਚਕਾਰ ਇੱਕ ਮੀਟਿੰਗ ਹੋਈ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ 'ਤੇ ਦੋਸ਼ ਲਾਉਂਦਿਆ ਕਿਹਾ ਕਿ ਇਸ ਮੀਟਿੰਗ ਵਿੱਚ ਵੀ ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ ਦਾ ਪੱਖ ਲਿਆ ਹੈ।