ਮੁਹੰਮਦ ਮੁਸਤਫਾ ਦੇ ਬਿਆਨ ’ਤੇ ਪਰਗਟ ਸਿੰਘ ਨੇ ਕਿਹਾ ਇਹ... - ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹੇ ਜਾਣ ਤੇ
ਜਲੰਧਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹੇ ਜਾਣ ਤੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਿੱਥ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਾਂਗਰਸੀ ਆਗੂ ਇਸ ਨੂੰ ਟਾਲਦੇ ਹੋਏ ਨਜਰ ਆ ਰਹੇ ਹਨ। ਮਾਮਲੇ ਸਬੰਧੀ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਮੁਹੰਮਦ ਮੁਸਤਫਾ ਨੇ ਕੀ ਕਿਹਾ, ਪਰ ਜੇ ਮੁਹੰਮਦ ਮੁਸਤਫਾ ਨੇ ਇਸ ਤਰ੍ਹਾਂ ਦਾ ਕੁਝ ਕਿਹਾ ਹੈ ਤਾਂ ਉਨ੍ਹਾਂ ਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ ਕਿਉਂਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਉਪਰ ਹੋਰ ਕੋਈ ਚੀਜ਼ ਨਹੀਂ ਹੈ।